ਰਜ਼ੀਆ ਸੁਲਤਾਨਾ ਨੇ ਵਿਰੋਧੀਆਂ 'ਤੇ ਵਿੰਨ੍ਹੇ ਨਿਸ਼ਾਨੇ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮਲੇਰਕੋਟਲਾ ਵਿਖੇ ਰੁਜ਼ਗਾਰ ਮੇਲੇ ਵਿੱਚ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਨੇ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜ਼ੀਆ ਸੁਲਤਾਨਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਸਾਧੇ ਤੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿਰਫ਼ ਬੁਰਾ ਹੀ ਨਜ਼ਰ ਆਉਂਦਾ ਹੈ ਜੋ ਚੰਗੇ ਕੰਮ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਨੇ ਉਹ ਕੰਮ ਦਿਖਾਈ ਨਹੀਂ ਦਿੰਦੇ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਨਸ਼ੇ ਦੇ ਮੁੱਦੇ ਤੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਪੰਜਾਬ ਸਰਕਾਰ ਨੇ ਅਪਣਾ ਪੂਰਾ ਜ਼ੋਰ ਲਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ੇ ਦੇ ਵੱਡੇ ਕਾਰਨ ਕਾਰੋਬਾਰੀਆਂ ਨੂੰ ਫੜਨ ਦੇ ਲਈ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸੂਬੇ 'ਚੋਂ ਨਸ਼ਾ ਬਿਲਕੁਲ ਖ਼ਤਮ ਕੀਤਾ ਜਾਵੇ।