ਟ੍ਰਾਂਸਪੋਰਟ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹਾਈ ਕੋਰਟ 'ਚ ਪਾਈ ਪਟੀਸ਼ਨ - transport union
ਚੰਡੀਗੜ੍ਹ: ਪੰਜਾਬ ਦੀਆਂ ਟ੍ਰਾਂਸਪੋਰਟ ਕੰਪਨੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ, ਜਿਸ ਵਿੱਚ ਕੋਵਿਡ-19 ਦੇ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਅਤੇ ਪੰਜਾਬ ਸਰਕਾਰ ਵੱਲੋਂ ਵੈਟ ਵਧਾਏ ਜਾਣ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 13 ਜੁਲਾਈ ਨੂੰ ਹੋਵੇਗੀ।