ਗੋਬਿੰਦਗੜ੍ਹ ਵਿਚ ਸਮਾਜ ਸੇਵੀ ਸੰਸਥਾਂ ਨੇ ਲਗਾਏ ਦਰੱਖਤ
ਗੋਬਿੰਦਗੜ੍ਹ: ਪੰਜਾਬ ਭਰ ਵਿਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਰੱਖਤ ਲਗਾਏ ਜਾ ਰਹੇ ਹਨ।ਇਸ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਵਿਚ ਸਮਾਜ ਸੇਵੀ ਸੰਸਥਾਂ ਵੱਲੋਂ ਦਰੱਖਤ ਲਗਾਏ ਜਾ ਰਹੇ ਹਨ। ਇਸ ਮੌਕੇ 'ਤੇ ਨਗਰ ਕੌਂਸਲ ਮੰਡੀ ਗੋਬਿੰਦਗੜ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਵੀ ਹਾਜ਼ਰ ਰਹੇ।ਇਸ ਮੌਕੇ ਸੰਸਥਾ ਦੇ ਪ੍ਰਧਾਨ ਸੰਦੀਪ ਕਸ਼ਿਯਪ ਨੇ ਕਿਹਾ ਕਿ ਉਹਨਾਂ ਵਲੋਂ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਈ ਰੱਖਣ ਦੇ ਲਈ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਜਾ ਰਹੇ ਹਨ। ਇਸ ਮੌਕੇ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਸੰਸਥਾ ਵਲੋਂ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ ਅਤੇ ਸਹਿਰ ਦੀਆਂ ਹੋਰ ਵੀ ਸੰਸਥਾਵਾਂ ਨੂੰ ਵਾਤਾਵਰਨ ਸ਼ੁੱਧ ਕਰਨ ਤੇ ਸਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।