ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਕਿਸਾਨ ਜੱਥੇਬੰਦੀਆਂ ਨੇ ਦਿੱਤੀ ਸ਼ਰਧਾਂਜਲੀ - ਮੋਹਿਤ ਸਿੰਗਲਾ
ਪਟਿਆਲਾ: ਯੂ.ਪੀ ਦੇ ਲਖੀਮਪੁਰ ਖੀਰੀ (Lakhimpur Khiri) ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਦੇ ਸ਼ਿਕਾਰ ਕਿਸਾਨਾਂ ਦੀ ਅੰਤਿਮ ਅਰਦਾਸ ਹੋਈ ਹੈ। ਜਿੱਥੇ ਮੰਗਲਵਾਰ ਨੂੰ ਪੂਰੇ ਦੇਸ਼ ਭਰ ਦੇ ਅੰਦਰ ਇਸ ਘਟਨਾ ਦੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀਆਂ ਗਈਆਂ ਹਨ। ਜਿਸ ਦੇ ਤਹਿਤ ਹੀ ਮੰਗਵਾਰ ਨੂੰ ਨਾਭਾ ਵਿੱਚ ਵੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੇ ਵੱਲੋਂ ਮੋਨ ਵਰਤਧਾਰ ਕੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਮੋਹਿਤ ਸਿੰਗਲਾ (Mohit Singla) ਅਤੇ ਗੁਰਮੀਤ ਥੂਹੀ ਇੰਟਰਨੈਸ਼ਨਲਿਸਟ ਡੈਮੋਕਰੇਟਿਕ ਪਾਰਟੀ (Internationalist Democratic Party) ਦੇ ਆਗੂ ਨੇ ਕਿਹਾ ਕਿ ਲਖੀਮਪੁਰ ਦੇ ਵਿੱਚ ਜੋ ਇਨਸਾਨੀਅਤ ਦੀ ਮੌਤ ਹੋਈ ਹੈ। ਜਿਸ ਨਾਲ ਇਨਸਾਨੀਅਤ ਖ਼ਤਮ ਹੋਈ ਹੈ।