ਪੰਜਾਬ

punjab

By

Published : Dec 15, 2020, 3:20 PM IST

ETV Bharat / videos

ਬੀਕੇਯੂ ਉਗਰਾਹਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਰੱਖਿਆ ਸ਼ਰਧਾਂਜਲੀ ਸਮਾਗਮ

ਬਠਿੰਡਾ :ਦਿੱਲੀ 'ਚ ਕਿਸਾਨ ਅੰਦੋਲਨ ਦੌਰਾਨ ਕਈ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।ਬੀਕੇਯੂ ਉਗਰਾਹਾਂ ਨੇ ਕਿਸਾਨ ਅੰਦੋਲਨ ਦੌਰਾਨ ਅਕਾਲ ਚਲਾਣਾ ਕਰ ਗਏ ਕਿਸਾਨਾਂ ਨੂੰ ਸ਼ਹੀਦਾਂ ਦਾ ਦਰਜਾ ਦਿੱਤਾ ਗਿਆ ਹੈ। ਇਸੇ ਸਬੰਧ 'ਚ ਉਨ੍ਹਾਂ ਪਿੰਡ ਲਾਲੇਆਨਾ ਦੇ ਲਖਵੀਰ ਸਿੰਘ ਲਈ ਸ਼ਰਧਾਂਜਲੀ ਸਮਾਗਮ ਰੱਖਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਪ੍ਰਸ਼ਾਸਨ ਵੱਲੋਂ ਨਾ ਕੋਈ ਮਦਦ ਮਿਲੀ ਤੇ ਨਾਂ ਹੀ ਕੋਈ ਅਧਿਕਾਰੀ ਪੁੱਜਾ। ਉਨ੍ਹਾਂ ਵੱਡੇ ਸੰਘਰਸ਼ ਦੀ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਖ਼ੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੀ ਤਸਵੀਰਾਂ ਲੈ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਦੀ ਗੱਲ ਆਖੀ। ਇਸ ਮੌਕੇ ਸ਼ਹੀਦ ਕਿਸਾਨਾਂ ਲਈ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ABOUT THE AUTHOR

...view details