ਬਾਬਾ ਦਲਬਾਰ ਸਿੰਘ ਛੀਨੀਵਾਲ ਨੂੰ ਦਿੱਤੀ ਸ਼ਰਧਾਂਜਲੀ - ਸ਼੍ਰੋਮਣੀ ਕਮੇਟੀ ਵਿਖੇ ਸ਼ੋਕ ਸਭਾ
ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਦਲਬਾਰ ਸਿੰਘ ਛੀਨੀਵਾਲ ਦੇ ਚਲਾਣੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਿਹਰਾ ਦੁੱਖ ਪ੍ਰਗਟ ਕੀਤਾ ਗਿਆ। ਦੱਸ ਦਈਏ ਕਿ ਬਾਬਾ ਦਲਬਾਰ ਸਿੰਘ ਛੀਨੀਵਾਲ ਬਰਨਾਲਾ ਜ਼ਿਲ੍ਹੇ ਦੇ ਹਲਕਾ ਚੰਨਣ ਵਾਲ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਦਲ ਬਾਰ ਸਿੰਘ ਦੇ ਚਲਾਣੇ ਨੂੰ ਪੰਥਕ ਘਾਟਾ ਆਖਿਆ। ਨਾਲ ਹੀ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਬਾ ਦਲਬਾਰ ਸਿੰਘ ਧਾਰਮਿਕ ਖੇਤਰ ਵਿੱਚ ਲੰਮੇ ਸਮੇਂ ਤੋਂ ਕਾਰਜਸ਼ੀਲ ਸੀ।