ਪਿੰਡ ਚੱਬਾ ਵਿਖੇ ਲੋਕਾਂ ਨੇ ਜਾਨ ਗੁਆ ਚੁੱਕੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਸ਼ਰਧਾਂਜਲੀ ਦੇਣ ਵਾਸਤੇ ਪਿੰਡ ਚੱਬਾ ਦੇ ਗੁਰਦੁਆਰਾ ਸਾਹਿਬ ਨਾਗ ਕਲਾਂ ਵਿਖੇ ਕਿਸਾਨਾਂ ਨੇ ਇੱਕ ਮੋਮਬੱਤੀ ਮਾਰਚ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਸਰ ਨਹੀਂ ਛੱਡੀ ਜਾਵੇਗੀ। ਇਹ ਮੋਮਬੱਤੀ ਮਾਰਚ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿੱਚ ਸਵੇਰੇ ਅਰਦਾਸ ਵੀ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਆੜ੍ਹਤੀਆਂ 'ਤੇ ਛਾਪੇਮਾਰੀ ਨੂੰ ਕੇਂਦਰ ਦੀ ਬੁਖਲਾਹਟ ਦੱਸਿਆ ਕਿਉਂਕਿ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਤੋਂ ਡਰ ਰਹੀ ਹੈ। ਪਰੰਤੂ ਕਿਸਾਨ ਕਾਨੂੰਨ ਰੱਦ ਕਰਵਾਏ ਬਿਨਾਂ ਪਿੱਛੇ ਨਹੀਂ ਹਟਣਗੇ।