ਛੱਤੀਸਗੜ੍ਹ ਨਕਸਲੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ - ਛੱਤੀਸਗੜ੍ਹ ਨਕਸਲੀ ਹਮਲੇ 'ਚ ਸ਼ਹੀਦ
ਪਠਾਨਕੋਟ: ਬੀਤੇ ਦਿਨੀਂ ਛੱਤੀਸਗੜ੍ਹ ਵਿਖੇ ਭਾਰਤ ਦੇ ਜਵਾਨਾਂ ਦੇ ਉਪਰ ਨਕਸਲੀਆਂ ਨੇ ਹਮਲਾ ਕੀਤਾ, ਜਿਸ ਵਿੱਚ ਕਈ ਜਵਾਨ ਸ਼ਹਾਦਤ ਦਾ ਜਾਮ ਪੀ ਗਏ। ਮੰਗਲਵਾਰ ਪਠਾਨਕੋਟ ਵਿਖੇ ਇਨ੍ਹਾਂ ਸ਼ਹੀਦਾਂ ਨੂੰ ਸ਼ਹਿਰ ਵਿੱਚ ਫੋਰਸ ਯੂਥ ਕਲੱਬ ਵੱਲੋਂ ਇਕੱਠੇ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਇੱਕ ਕੈਂਡਲ ਮਾਰਚ ਕੱਢਿਆ ਗਿਆ। ਨੌਜਵਾਨਾਂ ਨੇ ਸ਼ਹੀਦੀ ਸਮਾਰਕ ਪਠਾਨਕੋਟ 'ਤੇ ਇਕੱਠੇ ਹੋ ਕੇ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਨ੍ਹਾਂ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਕਲੱਬ ਮੈਂਬਰਾਂ ਨੇ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨ ਉਪਰ ਜਿਨ੍ਹਾਂ ਨਕਸਲੀਆਂ ਨੇ ਹਮਲਾ ਕੀਤਾ ਹੈ ਉਸ ਉੱਪਰ ਦੇਸ਼ ਦੀ ਸਰਕਾਰ ਨੂੰ ਕੜੀ ਕਾਰਵਾਈ ਕਰਨੀ ਚਾਹੀਦੀ ਹੈ।