ਅੰਮ੍ਰਿਤਸਰ 'ਚ ਸ਼ਹੀਦ ਕਿਸਾਨਾਂ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ - ਖੇਤੀ ਆਰਡੀਨੈਂਸ
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਖਿਲਾਫ ਜਿਥੇ ਹਰ ਵਰਗ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਰਿਹਾ ਹੈ, ਉਥੇ ਹੀ ਅੱਜ ਅੰਮ੍ਰਿਤਸਰ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਲੋਕ ਸੇਵਾ ਸੁਸਾਇਟੀ ਵੱਲੋਂ ਸੜਕਾਂ 'ਤੇ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਨਮਨ ਕੀਤਾ। ਬਾਬਾ ਦੀਪ ਸਿੰਘ ਜੀ ਲੋਕ ਸੇਵਾ ਸੁਸਾਇਟੀ ਦੇ ਪ੍ਰਧਾਨ ਅਨਿਲ ਵਸ਼ਿਸ਼ਟ ਨੇ ਕਿਹਾ ਕਿ ਉਹ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸੜਕਾਂ 'ਤੇ ਉਤਰੇ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਤਾਨਾਸ਼ਾਹ ਰਵੱਈਏ ਦਾ ਵਿਰੋਧ ਕਰ ਰਹੇ ਹਨ।