ਅੰਮ੍ਰਿਤਸਰ ’ਚ ਕੈਂਡਲ ਮਾਰਚ ਕੱਢ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - ਸ਼ਹੀਦ ਭਗਤ ਸਿੰਘ
ਅੰਮ੍ਰਿਤਸਰ: ਸ਼ਹੀਦੀ ਦਿਵਸ ਮੌਕੇ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਕੈਂਡਲ ਮਾਰਚ ਕੱਢਿਆ, ਜਿਥੇ ਸ਼ਹੀਦਾਂ ਦੇ ਨਾਲ ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਦਰਦ ਦਿਖਾਈ ਨਹੀਂ ਦੇ ਰਿਹਾ, ਜਿਸ ਕਾਰਨ ਉਹ ਆਪਣੀ ਜਿੱਦ ’ਤੇ ਅੜੇ ਹੋਏ ਨੇ ਤੇ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੇ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਕਾਨੂੰਨ ਜਲਦ ਤੋਂ ਜਲਦ ਰੱਦ ਕੀਤੇ ਜਾਣ।