ਪਰਮਵੀਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਦਿਤੀ ਗਈ ਸ਼ਰਧਾਜਲੀ - Tribute paid
ਮੋਗਾ: ਸੂਬੇਦਾਰ ਜੋਗਿੰਦਰ ਸਿੰਘ 23 ਅਕਤੂਬਰ 1962 ਨੂੰ ਚੀਨ ਨਾਲ ਲੜਾਈ ਕਰਦੇ ਸ਼ਹੀਦ ਹੋਏ ਸਨ। ਸ਼ਹੀਦੀ ਦਿਵਸ ਦੇ ਮੌਕੇ 'ਤੇ ਅਧਿਕਾਰੀਆਂ ਵੱਲੋਂ ਪਰਮਵੀਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਲੜਾਈ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਵੀ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਹਰ ਸਾਲ ਅਸੀਂ ਸੂਬੇਦਾਰ ਜੋਗਿੰਦਰ ਸਿੰਘ ਦਾ ਸ਼ਹੀਦੀ ਦਿਵਸ ਮਨਾਉਂਦੇ ਹਾਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹਾਂ।