ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
ਜਲੰਧਰ: ਬਸਤੀ ਸ਼ੇਖ ਚਿਰਾਗ ਪੂਰਾ ਮੁਹੱਲੇ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਕਿਸਾਨ ਅੰਦੋਲਨ 'ਚ ਸ਼ੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਬੰਧ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆਗਿਆ। ਇਸ ਦੌਰਾਨ ਸ਼ਕਤੀ ਪਾਠ ਦਾ ਆਯੋਜਨ ਕਰ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਇਥੋਂ ਦੇ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਵੀ ਵਿਸ਼ੇਸ਼ ਤੌਰ 'ਤੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ। ਵਿਧਾਇਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੇ ਹਿੱਤ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ, ਤਾਂ ਜੋ ਠੰਢ 'ਚ ਸੰਘਰਸ਼ ਕਰ ਰਹੇ ਕਿਸਾਨ ਜਲਦ ਹੀ ਆਪਣੇ ਘਰਾਂ ਨੂੰ ਪਰਤ ਸਕਣ।