ਕਿਸਾਨ ਅੰਦੋਲਨ ਵਿੱਚ ਜਾਨ ਗੁਆਉਣ ਵਾਲੇ ਕਿਸਾਨ ਭਰਾ ਸ਼ਹੀਦ: ਕਿਸਾਨ ਜਥੇਬੰਦੀ - farmers
ਜਲੰਧਰ: ਦਿੱਲੀ ਬਾਰਡਰ 'ਤੇ ਕਿਸਾਨ ਅੰਦੋਲਨ ਵਿੱਚ ਆਪਣੀ ਜਾਨ ਗਵਾ ਚੁੱਕੇ ਕਿਸਾਨ ਭਰਾਵਾਂ ਦੀ ਸ਼ਹਾਦਤ 'ਤੇ ਡੀਸੀ ਦਫ਼ਤਰ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਦੇਣ ਲਈ ਸਮਾਗਮ ਕਰਵਾਇਆ ਗਿਆ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ ਕਈ ਹੋਰ ਸੂਬਿਆਂ ਵਿੱਚ ਕਿਸਾਨ ਅੰਦੋਲਨ ਸ਼ੁਰੂ ਹੋ ਗਿਆ। ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਅੰਦੋਲਨ ਚੱਲ ਰਿਹਾ ਹੈ।