15 ਅਕਤੂਬਰ ਤੋਂ 21 ਅਕਤੂਬਰ ਤੱਕ ਸ਼ਹੀਦੀ ਹਫਤਾ: ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ
ਅੰਮ੍ਰਿਤਸਰ: ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਮਨਾਏ ਜਾ ਸ਼ਹੀਦੀ ਹਫ਼ਤੇ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਵੀ ਸ਼ਹੀਦ ਪੁਲਿਸ ਜਵਾਨਾਂ ਨੂੰ ਯਾਦ ਕਰ ਸ਼ਰਧਾਂਜਲੀ ਦਿੱਤੀ ਗਈ ਹੈ। ਮੀਡੀਆ ਦੇ ਰੂ-ਬਰੂ ਹੁੰਦਿਆਂ ਏਐਸਆਈ ਕੰਵਲਜੀਤ ਸਿੰਘ ਨੇ ਲੋਕਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਦੇਸ਼ ਦੀ ਰੱਖਿਆ ਅਤੇ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪੁਲਿਸ ਆਪਣਾ ਤਨਦੇਹੀ ਨਾਲ ਕੰਮ ਕਰਦੀ ਹੈ ਇਸ ਲਈ ਉਨ੍ਹਾਂ ਦਾ ਸਨਮਾਨ ਕਰਨਾ ਸਾਡੇ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੁਲਿਸ ਕਰਮਚਾਰੀਆਂ ਨੇ ਬਾਖੂਬੀ ਕੰਮ ਕੀਤਾ ਹੈ ਅਤੇ ਜਾਨਾਂ ਵੀ ਗਵਾਈਆਂ ਹਨ।