ਜਲੰਧਰ 'ਚ ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - buhar vani
ਕੰਪਨੀ ਬਾਗ ਚੌਕ ਵਿਖੇ ਸ਼ਿਵ ਸੈਨਾ ਹਿੰਦ ਵੱਲੋਂ ਪੁਲਵਾਮਾ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। 14 ਫ਼ਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐੱਫ ਦੇ ਜਵਾਨਾਂ ਨੂੰ ਸ਼ਿਵ ਸੈਨਾ ਹਿੰਦ ਨੇ ਸ਼ਰਧਾਂਜਲੀ ਦਿੱਤੀ ਹੈ। ਇਸ ਮੌਕੇ ਆਗੂਆਂ ਨੇ ਆਖਿਆ ਕਿ ਅੱਜ ਸਾਨੂੰ ਦੇਸ਼ ਦੇ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ।