ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ - ਡੀਸੀ ਦਫ਼ਤਰ
ਜਲੰਧਰ: ਸਥਾਨਕ ਡੀਸੀ ਦਫ਼ਤਰ ਦੇ ਬਾਹਰ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੱਲ ਕਰਦੇ ਹੋਏ ਪ੍ਰਬੰਧਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਘਰਾਂ ਜਾਂ ਗੁਰੂ ਘਰਾਂ 'ਚ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਮ ਕਰਨ। ਅਰਦਾਸ ਕਰਦੇ ਉਨ੍ਹਾਂ ਨੇ ਕਿਹਾ ਕਿ ਸੱਚੇ ਪਤਾਸ਼ਾਹ ਮੋਦੀ ਨੂੰ ਸੁਮੱਤ ਬਖ਼ਸ਼ੇ ਤੇ ਉਹ ਕਾਨੂੰਨ ਵਾਪਿਸ ਲੈ ਲਵੇ।