ਡਾ. ਰਾਜ ਕੁਮਾਰ ਵੇਰਕਾ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ - ਮਹਾਤਮਾ ਗਾਂਧੀ ਦੀ ਫੋਟੋ 'ਤੇ ਫੁੱਲ ਮਾਲਾਵਾਂ
ਅੰਮ੍ਰਿਤਸਰ: ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਅੱਜ ਕੰਪਨੀ ਬਾਗ਼ ਵਿਖੇ ਮਹਾਤਮਾ ਗਾਂਧੀ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਰਾਜ ਕੁਮਾਰ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਇਹ ਨਵੀਂਆਂ ਪੀੜ੍ਹੀਆਂ ਲਈ ਹਮੇਸ਼ਾ ਹੀ ਪ੍ਰੇਰਣਾਸ੍ਰੋਤ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਅਧਿਕਾਰੀਆਂ ਵੱਲੋਂ ਮਹਾਤਮਾ ਗਾਂਧੀ ਦੀ ਫੋਟੋ 'ਤੇ ਫੁੱਲ ਮਾਲਾਵਾਂ ਵੀ ਅਰਪਿਤ ਕੀਤੀਆਂ ਗਈਆਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਮਹਾਤਮਾ ਗਾਂਧੀ ਨੂੰ ਸ਼ਰਧਾਜਲੀ ਦਿੱਤੀ।