ਮਨੀਮਾਜਰਾ: ਕਾਰਗਿਲ ਵਿਜੇ ਦਿਵਸ ਮੌਕੇ ਬੂਟੇ ਲਗਾ ਕੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ
ਚੰਡੀਗੜ੍ਹ: ਕਾਰਗਿਲ ਵਿਜੇ ਦਿਵਸ ਦੀ 21ਵੀਂ ਵਰ੍ਹੇਗੰਢ ਮੌਕੇ ਦੇਸ਼ ਭਰ ਵਿੱਚ ਵੱਖ-ਵੱਖ ਤਰੀਕੇ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਆਲ ਮਨੀਮਾਜਰਾ ਵੈਲਫੇਅਰ ਐਸੋਸੀਏਸ਼ਨ ਵੱਲੋਂ ਪੌਦੇ ਲਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਆਲ ਮਨੀਮਾਜਰਾ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਨੇ ਦੱਸਿਆ ਕਿ ਉਹ ਹਰ ਸਾਲ ਇਸੇ ਤਰ੍ਹਾਂ ਪੌਦੇ ਲਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ।