ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ - ਕਿਸਾਨੀ ਸੰਘਰਸ਼
ਫਾਜ਼ਿਲਕਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਡੱਟੇ ਕਈ ਕਿਸਾਨਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ ਪਰ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਹੁਣ ਹਰ ਵਰਗ ਇਨ੍ਹਾਂ ਕਾਨੂੰਨਾਂ ਦੇ ਵਿਰੁੱਧ ਤੇ ਕਿਸਾਨਾਂ ਦੀ ਹਿਮਾਇਤ 'ਚ ਖੜ੍ਹਾ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਥਾਨਕ ਜ਼ਿਲ੍ਹੇ 'ਚ ਰੋਸ ਰੈਲੀ ਕੱਢੀ ਗਈ ਤੇ ਸ਼ਹੀਦ ਹੋਏ ਕਿਸਾਨਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈੈ ਕਿ ਉਹ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।