ਪੰਜਾਬ

punjab

ETV Bharat / videos

ਮ੍ਰਿਤਕ ਕਿਸਾਨ ਪਿਆਰਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਜੱਥੇਬੰਦੀਆਂ ਨੇ ਦਿੱਤੀ ਸ਼ਰਧਾਂਜਲੀ - deceased farmer piara singh

By

Published : Jan 9, 2021, 9:34 PM IST

ਮਾਨਸਾ: ਤਿੰਨ ਖੇਤੀ ਸਬੰਧੀ ਕਾਲੇ ਕਾਨੂੰਨਾਂ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਬੁਝ ਚੁੱਕੇ ਹਨ, ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਣ ਨੂੰ ਤਿਆਰ ਨਹੀਂ ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਕਿਸਾਨ ਪਿਆਰਾ ਸਿੰਘ ਜੋ ਕੁਝ ਦਿਨ ਪਹਿਲਾਂ ਸ਼ਹੀਦ ਹੋ ਗਿਆ ਸੀ। ਬੀਤ੍ਹੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਧਰਮਪੁਰਾ ਵਿਖੇ ਵੱਖ ਵੱਖ ਕਿਸਾਨ-ਮਜ਼ਦੂਰ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਵੱਲੋਂ ਪਿਆਰਾ ਸਿੰਘ ਦੀ ਅੰਤਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ । ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਕਾਰਨ ਸੱਠ ਦੇ ਕਰੀਬ ਕਿਸਾਨ ਮਜ਼ਦੂਰ ਆਪਣੀ ਜਾਨ ਗਵਾ ਚੁੱਕੇ ਹਨ ਤੇ ਭਵਿੱਖ ’ਚ ਹੋਰਨਾਂ ਪਤਾ ਨਹੀਂ ਕਿੰਨਿਆ ਨੂੰ ਕੁਰਬਾਨੀ ਦੇਣੀ ਪਵੇਗੀ।

ABOUT THE AUTHOR

...view details