ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ - ਸ਼ਹੀਦ
ਮਾਨਸਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡਾਂ ਵਿੱਚ ਸ਼ਰਧਾਂਜਲੀਆਂ ਦੇਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ ਤੇ ਇਸ ਮੌਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਦੇਵ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਕਿਸਾਨਾਂ ਨੂੰ ਦਿੱਲੀ ਜਾਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੀ ਛੱਬੀ ਦਸੰਬਰ ਨੂੰ ਫਿਰ ਖਨੌਰੀ ਬਾਰਡਰ ਰਾਹੀਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਤਾਂ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਮੌਕੇ ਭੋਲਾ ਸਿੰਘ ਦੱਸਿਆ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਪਿੰਡ ਨੰਗਲ ਕਲਾਂ ਵਿੱਚ ਕਿਸਾਨਾਂ ਵੱਲੋਂ ਸ਼ਰਧਾਂਜਲੀ ਦਿੱਤੀ ਗਈ ਹੈ।