ਰਾਣਾ ਗੁਰਜੀਤ ਵੱਲੋਂ ਗੁਰਦਾਸਪੁਰ ’ਚ ਲਹਿਰਾਇਆ ਗਿਆ ਤਿਰੰਗਾ - Tricolor hoisted
ਗੁਰਦਾਸਪੁਰ:ਜ਼ਿਲ੍ਹੇ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਵਿੱਚ 73ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਪਹੁੰਚੇ ਜਿੰਨ੍ਹਾਂ ਵੱਲੋਂ ਤਿਰੰਗਾ ਝੰਡਾ ਫਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਪੁਲਿਸ ਅਤੇ ਐਨਸੀਸੀ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸਬ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਾਨੂੰ ਬੜੀ ਮੁਸ਼ਕਿਲ ਨਾਲ ਕਈ ਕੁਰਬਾਨੀਆਂ ਤੋਂ ਬਾਅਦ ਲੋਕਤੰਤਰ ਦਾ ਅਧਿਕਾਰ ਮਿਲਿਆ ਹੈ ਇਸ ਲਈ ਸਾਨੂੰ ਇਸ ਲੋਕਤੰਤਰ ਵਿੱਚ ਮਿਲ ਜੁਲ ਕੇ ਰਹਿਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਚੋਣਾਂ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।