ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਜਲਦ ਕੀਤਾ ਜਾਵੇਗਾ: ਬਾਜਵਾ - ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ
ਬਟਾਲਾ: ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਬਟਾਲਾ ਵਿਖੇ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ। ਬਾਜਵਾ ਨੇ ਕਿਹਾ ਕਿ ਉਦਯੋਗ ਵਿਭਾਗ ਦੀ ਸਕੱਤਰ ਵਿਨੀ ਮਹਾਜਨ ਨਾਲ ਵੀ ਫੋਨ ’ਤੇ ਗੱਲ ਕੀਤੀ ਗਈ ਹੈ ਤਾਂ ਕਿ ਬਟਾਲਾ ਇੰਡਸਟਰੀ ਦੀ ਪੰਜਾਬ ਸਰਕਾਰ ਨਾਲ ਜੁੜੀਆਂ ਮੁਸ਼ਕਿਲਾਂ ਦਾ ਹੱਲ ਕੱਢਿਆ ਜਾਵੇ। ਮੰਤਰੀ ਬਾਜਵਾ ਨੇ ਆਖਿਆ ਕਿ 3 ਮਈ ਨੂੰ ਕੇਂਦਰ ਸਰਕਾਰ ਵੱਲੋਂ ਤਾਲਾਬੰਦੀ ਨੂੰ ਵਧਾਉਣ ਬਾਰੇ ਫੈਸਲਾ ਲਿਆ ਜਾਣਾ ਹੈ ਅਤੇ ਕੁਝ ਨਵੀਂ ਹਦਾਇਤਾਂ ਜਾਰੀ ਹੋਣ ਦੀ ਵੀ ਉਮੀਦ ਹੈ। ਮੰਤਰੀ ਨੇ ਕਿਹਾ ਕਿ ਬਟਾਲਾ ਦੇ ਸਨਅਤਕਾਰਾਂ ਦੀਆ ਮੰਗਾਂ ਵਾਜਬ ਹਨ ਅਤੇ ਉਹ ਇਨ੍ਹਾਂ ਸਮੱਸਿਆਵਾਂ ਨੂੰ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਅੱਗੇ ਵੀ ਜ਼ੋਰਦਾਰ ਢੰਗ ਨਾਲ ਰੱਖਣਗੇ।