ਕਸੂਰਵਾਰਾਂ ਨੂੰ ਨਹੀਂ ਬਖ਼ਸ਼ੇਗੀ ਸਰਕਾਰ, ਬਟਾਲਾ ਫੈਕਟਰੀ ਧਮਾਕੇ 'ਤੇ ਬੋਲੇ ਬਾਜਵਾ
ਗੁਰਦਾਸਪੁਰ ਦੇ ਬਟਾਲਾ ਵਿਖੇ ਪਟਾਕਾ ਫੈਕਟਰੀ 'ਚ ਹੋਏ ਜ਼ੋਰਦਾਰ ਧਮਾਕੇ ਨਾਲ ਕਰੀਬ 23 ਲੋਕਾਂ ਦੀ ਮੌਤ ਹੋ ਗਈ ਤੇ ਕਈ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ। ਅੱਜ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਘਟਨਾ ਵਾਲੇ ਸਥਾਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਕਸੂਰਵਾਰ ਹੋਵੇਗਾ ਉਸ ਨੂੰ ਸਰਕਾਰ ਨਹੀਂ ਬਖਸ਼ੇਗੀ।