ਨਸ਼ਾ ਛੁਡਾਊ ਦਵਾਈ ਲੈਣ ਲਈ ਆਏ ਮਰੀਜ਼ਾਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ - De-addiction center
ਤਰਨ ਤਾਰਨ: ਸਿਵਲ ਹਸਪਤਾਲ ਖੇਮਕਰਨ ਵਿੱਚ ਨਸ਼ਾ ਛੁਡਾਊ ਕੇਂਦਰ ਵਿੱਚ ਦਵਾਈ ਲੈਣ ਵਾਲੇ ਮਰੀਜ਼ਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਇਨ੍ਹਾਂ ਮਰੀਜ਼ਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਰ ਰੋਜ਼ ਦਵਾਈ ਲੈਣ ਲਈ ਆਉਣਾ ਪੈਂਦਾ ਹੈ। ਹਸਪਤਾਲ ਵਿੱਚ ਕੋਈ ਸਹੂਲਤ ਨਹੀਂ ਹੈ। ਮਰੀਜ਼ਾਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਹਫਤੇ ਤੱਕ ਦੀ ਦਵਾਈ ਦਿੱਤੀ ਜਾਵੇ। ਇਸ ਬਾਰੇ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਡਾਕਟਰ ਦੁਆਰਾ ਸੁਝਾਈ ਗਈ ਮਾਤਰਾ ਵਿੱਚ ਹੀ ਦਵਾਈ ਦਿੱਤੀ ਜਾ ਰਹੀ ਹੈ।