ਮੰਡੀਆਂ ਬੰਦ ਹੋਣ ਕਾਰਨ ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀਆਂ - Paddy procurement continues in big mandis
ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਦੇ ਲਈ ਮੰਡੀ ਘੋਸ਼ਿਤ ਕੀਤੇ ਗਏ ਪਰਚੇਜ਼ ਸੈਂਟਰਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀ ਵਿੱਚ ਇੰਤਜ਼ਾਮ ਠੀਕ ਹਨ ਅਤੇ ਉਨ੍ਹਾਂ ਦੀ ਫ਼ਸਲ ਖ਼ਰੀਦੀ ਜਾ ਰਹੀ ਹੈ ਅਤੇ ਕੁਝ ਕਿਸਾਨਾਂ ਦਾ ਕਹਿਣਾ ਹੈ ਕਿ ਜਲੰਧਰ ਦੀ ਮੰਡੀਆਂ ਦੇ ਇੰਤਜ਼ਾਮ ਕੁਝ ਜ਼ਿਆਦਾ ਠੀਕ ਨਹੀਂ ਹਨ ਅਤੇ ਉਨ੍ਹਾਂ ਦੀ ਫ਼ਸਲ ਵੀ ਅਜੇ ਤੱਕ ਖਰੀਦੀ ਨਹੀਂ ਗਈ ਹੈ। ਮੰਡੀ ਬੋਰਡ ਦੇ ਅਧਿਕਾਰੀ ਮੁਤਾਬਕ ਛੋਟੇ ਸਟੇਸ਼ਨਾਂ ਦੇ ਲਈ ਯਾਰਡਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ ਪਰ ਵੱਡੀ ਮੰਡੀਆਂ ਵਿੱਚ ਅਜੇ ਵੀ ਝੋਨੇ ਦੀ ਖ਼ਰੀਦ ਜਾਰੀ ਹੈ।