ਨਸ਼ਾ ਤਸਕਰੀ ਮਾਮਲੇ 'ਚ ਟਰੱਕ ਡਰਾਈਵਰ ਗ੍ਰਿਫ਼ਤਾਰ - Drug smuggling case
ਜਲੰਧਰ ਪੁਲਿਸ ਦੇ ਸੀ.ਆਈ.ਏ ਸਟਾਫ਼ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਇੱਕ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 20 ਕਿੱਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮੁਲਜ਼ਮ ਜੰਮੂ ਕਸ਼ਮੀਰ ਤੋਂ ਨਸ਼ਾ ਲਿਆ ਕੇ ਪੰਜਾਬ ਵਿੱਚ ਤਸਕਰੀ ਕਰਦਾ ਸੀ। ਚੈਕਿੰਗ ਦੇ ਦੌਰਾਨ ਟਰੱਕ ਵਿੱਚ ਵਿਸ਼ੇਸ਼ ਤੌਰ ਉੱਤੇ ਲਗਾਏ ਗਏ ਲੋਹੇ ਦੇ ਐਂਗਲ ਵਿੱਚ ਲਗਭਗ 20 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਸੀ.ਆਈ.ਏ ਅਧਿਕਾਰੀਆਂ ਵੱਲੋਂ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਸ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ।