ਟਰੱਕ ਨੇ ਗੱਡੀ 'ਚ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ - jalandhar accident news
ਜਲੰਧਰ: ਗੁਰੂ ਨਾਨਕ ਮਿਸ਼ਨ ਚੌਕ 'ਤੇ ਰੈੱਡ ਲਾਈਟ ਦੌਰਾਨ ਖੜ੍ਹੀ ਗੱਡੀ ਵਿੱਚ ਪਿੱਛੇ ਤੋਂ ਆਏ ਇੱਕ ਟਰੱਕ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਕਾਰਨ ਇੱਕ ਤੋਂ ਬਾਅਦ ਇੱਕ ਚਾਰ ਕਾਰਾਂ ਵਿੱਚ ਟੱਕਰ ਹੋ ਗਈ। ਫਿਲਹਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਡਰਾਈਵਰ ਦੇ ਫੜ੍ਹੇ ਜਾਣ ਤੋਂ ਬਾਅਦ ਹੀ ਉਸ ਤੋਂ ਪੁੱਛ ਪੜਤਾਲ ਕਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।