ਟਰੱਕ ਯੂਨੀਅਨ ਦੇ ਵਰਕਰਾਂ ਨੇ ਏਐਸਆਈ ਜੰਗ ਬਹਾਦੁਰ ਵਿਰੁੱਧ ਐਸਐਸਪੀ ਨੂੰ ਸੌਂਪਿਆ ਮੰਗ ਪੱਤਰ - ASI Jung Bahadur
ਜਲੰਧਰ: ਸ਼ਹਿਰ ਦੇ ਜੰਡੂ ਸਿੰਘਾ 'ਚ ਰਾਤ ਨੂੰ ਟਰੱਕ ਚਾਲਕਾਂ ਨੂੰ ਚੌਕੀ ਇੰਚਾਰਜ ਏ.ਐਸ.ਆਈ ਜੰਗ ਬਹਾਦਰ ਵੱਲੋਂ ਤੰਗ ਪਰੇਸ਼ਾਨ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੇ ਚਲਦਿਆਂ ਟਰੱਕ ਯੂਨੀਅਨ ਵਰਕਰਾਂ ਨੇ ਇਕੱਠੇ ਹੋ ਕੇ ਏ.ਐਸ.ਆਈ ਜੰਗ ਬਹਾਦਰ ਵਿਰੁੱਧ ਜਲੰਧਰ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਨੂੰ ਮੰਗ ਪੱਤਰ ਸੌਂਪਿਆ ਤੇ ਇਨਸਾਫ਼ ਦੀ ਮੰਗ ਕੀਤੀ। ਟਰੱਕ ਯੂਨੀਅਨ ਦੇ ਪ੍ਰਧਾਨ ਵਿਸ਼ਨੂੰ ਜੋਸ਼ੀ ਨੇ ਦੱਸਿਆ ਕਿ ਉਹ ਜੰਡੂ ਸਿੰਘਾ ਰੋਡ 'ਚ ਰਾਤ ਦੇ ਸਮੇਂ ਟਰੱਕ ਚਾਲਕਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਗੱਡੀ ਦੇ ਕਾਗਜ਼ ਪੂਰੇ ਹੋਣ ਤੋਂ ਬਾਅਦ ਵੀ ਉਨ੍ਹਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਜਦੋਂ ਐਸਐਸਪੀ ਨਵਜੋਤ ਸਿੰਘ ਮਾਹਲ ਨੂੰ ਮੰਗ ਪੱਤਰ ਸੌਂਪਿਆ ਤਾਂ ਨਵਜੋਤ ਸਿੰਘ ਨੇ ਭਰੋਸਾ ਦਵਾਇਆ ਕਿ ਉਹ ਇਸ ਵਿਰੁੱਧ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਗੇ।