ਪਿੰਡ ਖਿਆਲਾ 'ਚ 66 ਲੱਖ ਦੀ ਲਾਗਤ ਨਾਲ ਲੱਗੇਗਾ ਪੀਣ ਵਾਲੇ ਪਾਣੀ ਲਈ ਟਿਊਬਵੈੱਲ - Pathankot
ਪਠਾਨਕੋਟ: ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਜ਼ਿਲ੍ਹੇ ਦੇ ਪਿੰਡ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝੇ ਹਨ। ਇਸੇ ਦੌਰਾਨ ਸਰਕਾਰ ਨੇ ਹਲਕਾ ਭੋਆ ਦੇ ਪਿੰਡ ਖਿਆਲਾ ਅਤੇ ਨਾਲ ਲੱਗਦੇ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਲਈ ਟਿਊਬਵੈੱਲ ਲਗਾਉਣ ਦਾ ਕੰਮ ਕੀਤਾ ਹੈ। ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਇਸ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ 66 ਲੱਖ ਦੀ ਲਾਗਤ ਨਾਲ ਤਿਆਰ ਹੋਵੇਗਾ ਅਤੇ ਤਿੰਨ ਪਿੰਡਾਂ ਨੂੰ ਪੀਣ ਲਈ ਸਾਫ਼ ਪਾਣੀ ਮਿਲ ਸਕੇਗਾ।