ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਦੀ ਟਰਬਨ ਮੈਨ ਨੇ ਸ਼ੁਰੂ ਕੀਤੀ ਯਾਤਰਾ - turban man amarjit chawla
ਅੰਮ੍ਰਿਤਸਰ: ਦੁਨੀਆ ਭਰ ਵਿੱਚ ਕਾਰ ਰਾਹੀਂ 84 ਹਜ਼ਾਰ ਕਿਲੋਮੀਟਰ ਯਾਤਰਾ ਪੂਰੀ ਕਰਨ ਵਾਲੇ ਟਰਬਨ/ਟਰੈਵਲ ਮੈਨ ਅਮਰਜੀਤ ਸਿੰਘ ਚਾਵਲਾ ਹੁਣ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਤੋਂ ਰਵਾਨਾ ਹੋਏ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਉਹ ਇਥੇ ਦਰਬਾਰ ਸਾਹਿਬ ਅਰਦਾਸ ਕਰਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮਕਸਦ ਦੁਨੀਆ ਭਰ ਦੇ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਕੌਮ ਪ੍ਰਤੀ ਕੀਤੀਆਂ ਕੁਰਬਾਨੀ ਬਾਰੇ ਚਾਨਣਾ ਪਾਉਣਾ ਹੈ। ਉਨ੍ਹਾਂ ਕਿਹਾ ਕਿ 10 ਹਜ਼ਾਰ ਕਿਲੋਮੀਟਰ ਦੀ ਇਹ ਯਾਤਰਾ ਵੱਖ-ਵੱਖ ਰਾਜਾਂ ਤੇ ਦੇਸ਼ਾਂ ਵਿੱਚੋਂ ਹੁੰਦੀ ਹੋਏ 4 ਮਹੀਨੇ ਵਿੱਚ ਪੂਰੀ ਹੋਵੇਗੀ।