550ਵੇਂ ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ - ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
ਪਟਿਆਲਾ : ਪਟਿਆਲਾ ਵਿਖੇ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਗੁਰੂਦਵਾਰਾ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਥਰੱਤਨ ਗੁਰਬਚਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਅਤੇ ਸ਼੍ਰੋਮਣੀ ਗੁਰੂਦਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਾਰ ਮੌਕਾਬਲੇ ਕਰਵਾਏ ਗਏ। ਇਸ ਮੌਕੇ ਪਟਿਆਲਾ ਦੇ ਵੱਖ ਵੱਖ ਸਕੂਲੀ ਬੱਚਿਆਂ ਨੇ ਇਸ ਦਸਤਾਰ ਕੈਂਪ ਵਿੱਚ ਹਿੱਸਾ ਲਿਆ, ਉੱਥੇ ਹੀ ਸੋਹਣੀ ਦਸਤਾਰ ਸਜਾਉਣ ਵਾਲੇ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਮੇਮਬਰ ਸਤਿੰਦਰ ਸਿੰਘ ਟੌਹੜਾ ਨੇ ਦੱਸਿਆ ਕੇ ਦਸਤਾਰ ਗੁਰੂ ਸਾਹਿਬਾਨਾਂ ਵੱਲੋਂ ਦਿੱਤੀ ਦਾਤ ਹੈ ਤੇ ਸਾਨੂੰ ਇਹੋ ਜਿਹੇ ਦਸਤਾਰ ਮੁਕਾਬਲੇ ਕਰਵਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਸਿੱਖੀ ਨਾਲ ਜੁੜੀ ਰਹੇ।