ਫ਼ਿਲੌਰ 'ਚ 97 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ - 97 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ
ਜਲੰਧਰ: ਕਸਬਾ ਫਿਲੌਰ ਵਿਖੇ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਗੱਡੀ ਵਿੱਚੋਂ ਨਾਜਾਇਜ਼ ਸ਼ਰਾਬ ਫੜਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣੇਦਾਰ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਅਕਾਲਪੁਰ ਪਿੰਡ ਕੋਲ ਨਾਕਾ ਲਗਾਇਆ ਹੋਇਆ ਸੀ, ਜਿਸ ਦੌਰਾਨ ਇੱਕ ਸਿਟੀ ਹੌਂਡਾ ਕਾਰ DL02DC8829 ਨੂੰ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਦੋ ਕੈਨੀਆ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਨ੍ਹਾਂ ਵਿੱਚ 97 ਬੋਤਲਾਂ ਦੇ ਕਰੀਬ ਸ਼ਰਾਬ ਸੀ। ਕਥਿਤ ਦੋਸ਼ੀਆਂ ਦੀ ਪਛਾਣ ਜੇਮਸ ਉਰਫ਼ ਸਾਬੀ ਵਾਸੀ ਮਾਨਾ ਪੱਤੀ ਜਮਸ਼ੇਰਾ ਅਤੇ ਮਨੀ ਕੁਮਾਰ ਉਰਫ਼ ਲੱਕੀ ਵਾਸੀ ਜਮਸ਼ੇਰ ਵੱਜੋਂ ਹੋਈ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਉਪਰੰਤ ਦੋ ਦਿਨ ਦੇ ਰਿਮਾਂਡ 'ਤੇ ਲੈ ਲਿਆ ਹੈ।