ਵੱਡੀ ਮਾਤਰਾਂ 'ਚ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਲਿਜਾ ਰਹੇ ਦੋ ਕਾਬੂ - ਨਾਕੇਬੰਦੀ
ਗੁਰਦਾਸਪੁਰ : ਗੁਰਦਾਸਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਭੁੱਲੇਚੱਕ ਵਿਖੇ ਨਾਕੇਬੰਦੀ ਦੌਰਾਨ ਇਕ ਟਰੱਕ ਅਤੇ ਕਾਰ ਵਿਚੋਂ ਚੰਡੀਗਡ਼੍ਹ ਮਾਰਕਾ ਨਾਜਾਇਜ਼ ਸ਼ਰਾਬ ਦੀਆਂ 720 ਬੋਤਲਾਂ (60 ਪੇਟੀਆਂ) ਸਮੇਤ ਕਾਰ ਚਾਲਕ ਹਰਪ੍ਰੀਤ ਅਤੇ ਟਰੱਕ ਚਾਲਕ ਮਦਨ ਗੋਪਾਲ ਨੂੰ ਕੀਤਾ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਦੋਨੋਂ ਵਿਅਕਤੀ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਗੁਰਦਾਸਪੁਰ ਵਿਚ ਵੇਚਣ ਦਾ ਕੰਮ ਕਰਦੇ ਸਨ, ਇਨ੍ਹਾਂ ਦੋਨਾਂ ਵਿਅਕਤੀਆਂ ਦੇ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਉਨ੍ਹਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।