ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ ਦੋ ਕਾਬੂ, ਇੱਕ ਫ਼ਰਾਰ - police station kacha pakka
ਤਰਨਤਾਰਨ: ਥਾਣਾ ਕੱਚਾ-ਪੱਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਏਐਸਆਈ ਗੁਰਮੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਪਿੰਡ ਮਾਣਕਪੁਰਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਦੋ ਮੋਟਰਸਾਈਕਲਾਂ 'ਤੇ ਤਿੰਨ ਵਿਅਕਤੀ ਆਉਂਦੇ ਵਿਖਾਈ ਦਿੱਤੇ। ਪੁਲਿਸ ਨੂੰ ਵੇਖ ਕੇ ਇੱਕ ਵਿਅਕਤੀ ਮੋਟਰਸਾਈਕਲ ਤੋਂ ਉਤਰ ਕੇ ਫ਼ਰਾਰ ਹੋ ਗਿਆ, ਜਦਕਿ ਦੋ ਨੂੰ ਪੁਲਿਸ ਨੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਸੀਰਾ ਅਤੇ ਸੋਨਾ ਸਿੰਘ ਵਾਸੀ ਪਿੰਡ ਚੂਸਲੇਵਾੜ ਵੱਜੋਂ ਹੋਈ। ਜਾਂਚ ਵਿੱਚ ਪਤਾ ਲੱਗਿਆ ਕਿ ਮੋਟਰਸਈਕਲ ਚੋਰੀ ਦੇ ਹਨ। ਜਾਂਚ ਵਿੱਚ ਕਥਿਤ ਦੋਸ਼ੀਆਂ ਨੇ ਦੋ ਹੋਰ ਮੋਟਰਸਾਈਕਲ ਬਰਾਮਦ ਕਰਵਾਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।