ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ - ਪਿੰਡ ਬਹਿਲਾਖਾਨਪੁਰ
ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਨਸ਼ੀਲੀਆਂ ਗਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ. ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਨਸ਼ਾ ਵੇਚ ਰਹੇ ਹਨ। ਜਿਸ ਮਗਰੋਂ ਉਨ੍ਹਾਂ ਨਾਕਾ ਲਗਾਇਆ ਅਤੇ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਮੋਟਰਸਾਈਕਲ ਸਵਾਰ ਕੁਲਵਿੰਦਰ ਸਿੰਘ ਵਾਸੀ ਪਿੰਡ ਬਹਿਲਾਖਾਨਪੁਰ ਅਤੇ ਪਵਨ ਕੁਮਾਰ ਵਾਸੀ ਪਿੰਡ ਚੁੰਨੀ ਕਲਾਂ ਨੂੰ 16,380 ਗੋਲੀਆਂ ਸਮੇਤ ਗ੍ਰਿਫਤਾਰ ਕੀਤਾ। ਇਨ੍ਹਾਂ ਖਿਲਾਫ ਥਾਣਾ ਬਡਾਲੀ ਆਲਾ ਸਿੰਘ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ 3 ਦਿਨ ਦਾ ਰਿਮਾਂਡ ਲੇ ਲਿਆ ਹੈ।