ਪਿੰਡ ਸ਼ੇਰ ਖਾਨ ਵਿੱਚ ਦੋ ਧੜਿਆਂ ਵਿਚਾਲੇ ਹੋਈ ਝੜਪ, ਕਈ ਫੱਟੜ - ਫਿਰੋਜ਼ਪੁਰ
ਵਾਲਮੀਕਿ ਸਮਾਜ ਵੱਲੋਂ ਸਦੇ ਗਏ ਬੰਦ ਦੇ ਚਲਦੇ ਸਨਿੱਚਰਵਾਰ ਨੂੰ ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਨ ਵਿਖੇ ਦੋ ਧੜਿਆਂ ਵਿੱਚ ਝੜਪ ਹੋ ਗਈ। ਜਿਸ ਵਿੱਚ ਦੋਵੇਂ ਧਿਰਾਂ ਦੇ ਕਈ ਲੋਕ ਫੱਟੜ ਹੋ ਗਏ। ਜ਼ਖਮੀਆਂ ਨੂੰ ਨਿਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ 'ਤੇ ਡੀਐਸਪੀ ਸਤਨਾਮ ਸਿੰਘ ਨੇ ਕਿਹਾ ਕਿ ਸ਼ੇਰ ਖਾਨ ਪਿੰਡ ਵਿੱਚ ਦੋ ਧੜਿਆਂ ਦੇ ਲੋਕ ਆਪਸ ਵਿੱਚ ਲੜ ਪਏ। ਉਨ੍ਹਾਂ ਨੇ ਕਿਹਾ ਕਿ ਮੈਡੀਕਲ ਦੀ ਰਿਪੋਰਟ ਆਉਣ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।