ਨਸ਼ੀਲੇ ਪਦਾਰਥਾਂ ਸਣੇ 2 ਵਕੀਲ ਕਾਬੂ - punjab news
ਨਸ਼ਾ ਵਿਰੋਧੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਨੌਜਵਾਨ ਪੇਸ਼ੇ ਤੋਂ ਵਕੀਲ ਹਨ। ਮੁਲਜ਼ਮਾਂ ਕੋਲੋਂ ਅੱਠ ਗ੍ਰਾਮ ਸਮੈਕ ਬਰਾਮਦ ਕੀਤੀ ਗਈ ਹੈ।ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਮਾਨਸਾ ਦੇ ਰਹਿਣ ਵਾਲੇ ਹਨ । ਦੋਹਾਂ ਮੁਲਜ਼ਮਾਂ ਉੱਤੇ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਵਿੱਚ ਪੇਸ਼ੀ ਹੋਣ ਤੋਂ ਬਾਅਦ ਦੋਹਾਂ ਨੂੰ ਪੁਲਿਸ ਰਿਮਾਂਡ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦਾ ਡੋਪ ਟੈਸਟ ਵੀ ਕਰਵਾਇਆ ਗਿਆ ਹੈ ਅਤੇ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਨਸ਼ਾ ਕਿਥੋ ਖ਼ਰੀਦਦੇ ਹਨ।