ਲੁੱਟਾਂ ਖੋਹਾਂ ਕਰਨ ਵਾਲੇ ਦੋ ਦੋਸ਼ੀ ਚੜ੍ਹੇ ਪੁਲਿਸ ਦੇ ਅੜਿੱਕੇ - ਦੋਵੇਂ ਮੁਲਜ਼ਮ ਬਿਹਾਰ ਨਾਲ ਸਬੰਧਤ
ਜਲੰਧਰ: ਸਥਾਨਕ ਹੋ ਰਹੀਆਂ ਲੁੱਟਾਂ ਖੋਹਾਂ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰi ਦੇ ਮੁਤਾਬਕ ਦੋਵੇਂ ਮੁਲਜ਼ਮ ਬਿਹਾਰ ਨਾਲ ਸਬੰਧਤ ਹਨ ਤੇ ਪਿਛਲੇ ਕੁੱਝ ਸਾਲਾਂ ਤੋਂ ਗਾਂਧੀ ਨਗਰ ਰਹਿ ਰਹੇ ਹਨ। ਏਸੀਪੀ ਨੇ ਦੱਸਿਆ ਕਿ ਉਨ੍ਹਾਂ ਕੋਲੋਂ 18 ਬੋਰ ਪਿਸਤੌਲ ਤੇ 6 ਗੋਲੀਆਂ ਬਰਾਮਦ ਕੀਤੀ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ ਤੇ ਅਗਲੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਖਿਲਾਫ 24/54/59 ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।