2 ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ - ਅੰਮ੍ਰਿਤਸਰ ਦੇ ਸੁਲਤਾਨ ਵਿੰਡ ਵਿਖੇ ਲੁੱਟ ਦੀ ਵਾਰਦਾਤ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨ ਵਿੰਡ ਦੇ ਕੋਟ ਆਤਮਾ ਰਾਮ ਇਲਾਕੇ ਵਿੱਚ ਇੱਕ ਘਰ ਵਿੱਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਘਰ ਦਾ ਮੁਖੀ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਤੇ ਉਸਦੇ ਘਰ ਸ਼ਾਮ 4 ਵਜੇ ਦੇ ਕਰੀਬ 2 ਨੌਜਵਾਨ ਪੈਦਲ ਆਏ ਤੇ ਘਰ ਵਿੱਚ ਦਾਖਲ ਹੋ ਕੇ ਤੇਜ਼ਧਾਰ ਹਥਿਆਰ ਦੇ ਨਾਲ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਘਰ ਔਰਤ ਵਿੱਚ ਇਕੱਲੀ ਸੀ ਤੇ ਨੌਜਵਾਨ ਦਰਵਾਜਾ ਖੜਕਾ ਕੇ ਕਹਿ ਰਹੇ ਸਨ ਕਿ ਤੁਹਾਡੇ ਪਤੀ ਨੇ ਜੇਲ੍ਹ ਵਿੱਚੋਂ ਸੁਨੇਹਾ ਭੇਜਿਆ ਹੈ ਇਸ ਕਰਕੇ ਔਰਤ ਨੇ ਦਰਵਾਜ਼ਾ ਖੋਲ੍ਹਿਆ ਤਾਂ ਇਨ੍ਹਾਂ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ।