ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ ਹਸਪਤਾਲ ਦਾਖ਼ਲ - Corona Virus status in punjab
ਗੁਰੂ ਨਗਰੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਕੋਰੋਨਾ ਵਾਇਰਸ ਨਾਲ ਗ੍ਰਸਤ ਦੋ ਸ਼ੱਕੀ ਮਰੀਜ਼ਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਜੇਰੇ ਇਲਾਜ ਮਰੀਜ਼ਾਂ ਦੇ ਸੈਂਪਲ ਲੈਬ 'ਚ ਭੇਜੇ ਗਏ ਹਨ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚਲੇਗਾ ਕਿ ਦੋਵੇਂ ਮਰੀਜ ਕੋਰੋਨਾ ਵਾਇਰਸ ਨਾਲ ਗ੍ਰਸਤ ਹਨ ਜਾਂ ਨਹੀਂ। ਡਾਕਟਰ ਰਮਨ ਸ਼ਰਮਾ ਨੇ ਇਸ ਬਾਰੇ ਦੱਸਿਆ ਕਿ ਇਹ ਦੋਵੇਂ ਸਿੰਗਾਪੁਰ ਅਤੇ ਹਾਂਗਕਾਂਗ ਏਅਰਪੋਰਟ 'ਤੇ ਕੁਝ ਸਮਾਂ ਰੁਕੇ ਸਨ ਅਤੇ ਭਾਰਤ ਪਰਤਣ 'ਤੇ ਇਨ੍ਹਾਂ ਨੂੰ ਬੁਖਾਰ ਹੋ ਗਿਆ ਸੀ।