ਬਟਾਲਾ ਹਸਪਤਾਲ 'ਚ ਕੋਰੋਨਾ ਵਾਇਰਸ ਦੇ 2 ਸ਼ੱਕੀ ਮਰੀਜ਼ ਆਏ ਸਾਹਮਣੇ - Batala Hospital coronavirus latest news
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਆਏ ਦਿਨ ਵੱਧਦੀ ਜਾ ਰਹੀ ਹੈ। ਸ਼ਨਿੱਚਰਵਾਰ ਨੂੰ ਬਟਾਲਾ ਵਿੱਚ ਦੋ ਸ਼ੱਕੀ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਦੇ ਬਲੱਡ ਸੈਂਪਲ ਲੈ ਕੇ ਅੰਮ੍ਰਿਤਸਰ ਮੈਡੀਕਲ ਕਾਲਜ ਵਿੱਚ ਭੇਜ ਦਿੱਤੇ ਗਏ ਹਨ। ਬਟਾਲਾ ਦੇ ਐਸਐਮਓ ਡਾਕਟਰ ਸੰਜੀਵ ਭੱਲਾ ਨੇ ਦੱਸਿਆ ਕਿ ਉਨ੍ਹਾਂ ਕੋਲ ਹਸਪਤਾਲ 'ਚ ਦੋ ਸ਼ੱਕੀ ਮਰੀਜ਼ ਆਏ ਹਨ, ਜਿਨ੍ਹਾਂ ਦੇ ਬਲੱਡ ਸੈਂਪਲ ਲੈ ਕੇ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਭੇਜ ਦਿੱਤੇ ਗਏ ਹਨ, ਜਿਸ ਦੀ ਰਿਪੋਰਟ 72 ਘੰਟਿਆਂ ਬਾਅਦ ਆਵੇਗੀ। ਡਾ. ਭੱਲਾ ਨੇ ਦੱਸਿਆ ਕਿ ਸ਼ੱਕੀ ਮਰੀਜ਼ ਪਹਿਲਾਂ ਕਈ ਦੇਸ਼ਾਂ ਵਿੱਚ ਘੁੰਮ ਵਾਪਸ ਭਾਰਤ ਪੁੱਜੇ ਸਨ।