ਜਨਮਦਿਨ ਦੀ ਪਾਰਟੀ 'ਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤ - teenagers shot dead
ਅੰਮ੍ਰਿਤਸਰ: ਮਜੀਠਾ ਰੋਡ 'ਤੇ ਇੱਕ ਨਿੱਜੀ ਹੋਟਲ 'ਚ ਜਨਮਦਿਨ ਦੀ ਪਾਰਟੀ ਚੱਲ ਰਹੀ ਸੀ ਤਾਂ ਉਸ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਦੂਜੇ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਉਕਤ ਘਟਨਾ ਕੇਡੀ ਹਸਪਤਾਲ ਦੇ ਨਜ਼ਦੀਕ ਵਾਪਰੀ ਹੈ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨਮਦਿਨ ਦੀ ਪਾਰਟੀ 'ਚ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨਾਂ ਦੀ ਲੜਾਈ ਹੋ ਗਈ, ਜਿਸ ਕਾਰਨ ਇਹ ਘਟਨਾ ਹੋਈ ਹੈ। ਪੁਲਿਸ ਦਾ ਕਹਿਣਾ ਕਿ ਕੁਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।