ਦੋਪਹੀਆ ਵਾਹਨ ਚੋਰੀ ਕਰਨ ਵਾਲੇ ਦੋ ਨੌਜਵਾਨ ਸਕੂਟਰੀ ਸਮੇਤ ਗ੍ਰਿਫ਼ਤਾਰ - pathankot police
ਪਠਾਨਕੋਟ: ਡਵੀਜ਼ਨ ਨੰਬਰ ਇਕ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਇੱਕ ਚੋਰੀ ਦੀ ਸਕੂਟਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐਸਐਚਓ ਮਨਦੀਪ ਸਲਗੋਤਰਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਪਿਛਲੇ ਦਿਨੀ ਸ਼ਹਿਰ ਦੇ ਬੱਸ ਅੱਡੇ 'ਤੇ ਇੱਕ ਦੁਕਾਨ ਦੇ ਬਾਹਰੋਂ ਕਾਲੇ ਰੰਗ ਦੀ ਸਕੂਟਰੀ ਚੋਰੀ ਕੀਤੀ ਸੀ, ਜਿਨ੍ਹਾਂ ਨੂੰ ਸ਼ਨੀਵਾਰ ਸਮੇਤ ਸਕੂਟਰੀ ਕਾਬੂ ਕਰ ਲਿਆ। ਕਥਿਤ ਦੋਸ਼ੀਆਂ ਦੀ ਪਛਾਣ ਵਿਸ਼ਾਲ ਅਤੇ ਦੀਪਕ ਮਹਿਰਾ ਵਾਸੀ ਭੜੌਲੀ ਵੱਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।