ਜ਼ੀਰਕਪੁਰ ’ਚ ਨਗਰ ਕੌਂਸਲ ਚੋਣਾਂ ਦੇ ਚੱਲਦਿਆਂ ਉਦੈਵੀਰ ਸਿੰਘ ਢਿੱਲੋਂ ਨੇ ਸ਼ੁਰੂ ਕੀਤਾ ਚੋਣ ਪ੍ਰਚਾਰ - ਕਾਂਗਰਸ ਉਮੀਦਵਾਰ ਉਦੈਵੀਰ ਸਿੰਘ ਢਿੱਲੋਂ
ਮੁਹਾਲੀ: ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦਾ ਨਗਾਰਾ ਵੱਜ ਚੁੱਕਿਆ ਹੈ ਅਤੇ ਹਰ ਪਾਰਟੀ ਆਪਣਾ ਆਪਣਾ ਜ਼ੋਰ ਅਜ਼ਮਾ ਰਹੀ ਹੈ ਕਿ ਉਨ੍ਹਾਂ ਦੇ ਉਮੀਦਵਾਰ ਹੀ ਇਨ੍ਹਾਂ ਚੋਣਾਂ ’ਚ ਜਿੱਤ ਹਾਸਲ ਕਰਨ। ਇਸ ਮੌਕੇ ਸ਼ਹਿਰ ਦੇ ਵਾਰਡ ਨੰਬਰ ਬਾਰਾਂ ਤੋਂ ਕਾਂਗਰਸ ਉਮੀਦਵਾਰ ਉਦੈਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਦਾ ਆਗਾਜ਼ ਕੀਤਾ ਗਿਆ। ਗੌਰਤਲੱਬ ਹੈ ਕਿ ਉਦੈਵੀਰ ਸਿੰਘ ਢਿੱਲੋਂ ਕਾਂਗਰਸ ਹਲਕਾ ਡੇਰਾਬਸੀ ਦੇ ਇੰਚਾਰਜ ਦੀਪਿੰਦਰ ਸਿੰਘ ਢਿੱਲੋਂ ਦੇ ਪੁੱਤਰ ਹਨ ਅਤੇ ਆਪਣੀ ਜਿੰਦਗੀ ਦੀ ਪਹਿਲੀ ਚੋਣ ਲੜ ਰਹੇ ਹਨ। ਇਸ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕਰਨ ਮੌਕੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਢਿੱਲੋਂ ਨੇ ਦੱਸਿਆ ਕਿ ਜੇਕਰ ਮਿਊਂਸੀਪਲ ਕੌਂਸਲ ਦੀ ਚੋਣ ਕਾਂਗਰਸ ਪਾਰਟੀ ਜਿੱਤਦੀ ਹੈ ਤਾਂ ਸ਼ਹਿਰ ਦੇ ਵਿਕਾਸ ਨੂੰ ਕੋਈ ਨਹੀਂ ਰੋਕ ਸਕਦਾ।