ਉਗਰਾਹਾਂ ਜਥੇਬੰਦੀ ਨੇ ਭੈਣੀ ਬਾਘਾ ਵਿਖੇ ਫੂਕੀ ਕੇਂਦਰ ਸਰਕਾਰ ਦੀ ਅਰਥੀ - farmers protest 2020
ਮਾਨਸਾ: ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਚਲੋ ਮੁਹਿੰਮ ਦੇ ਤਹਿਤ ਜਿਥੇ ਕਿਸਾਨਾਂ ਵੱਲੋਂ ਦਿੱਲੀ ਨੂੰ ਘੇਰ ਕੇ ਰੋਸ ਕੀਤਾ ਜਾ ਰਿਹਾ, ਉੱਥੇ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਰੇਲਵੇ ਸਟੇਸ਼ਨ ਦੇ ਬਾਹਰ ਲਗਾਤਾਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਮਾਨਸਾ ਸ਼ਹਿਰ ਅੰਦਰ ਰੋਸ ਮਾਰਚ ਕਰ ਕੇ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਰੋਸ ਧਰਨੇ ਜਾਰੀ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਉਹ ਤਿੱਖਾ ਸੰਘਰਸ਼ ਕਰਨਗੇ।