ਕੋਰੋਨਾ ਦੀ ਆੜ ਚ ਕੇਂਦਰ ਦੇ ਮਨਸੂਬੇ ਨਹੀਂ ਹੋਣਗੇ ਕਾਮਯਾਬ : ਕਿਸਾਨ
ਜਲੰਧਰ:ਖੇਤੀ ਕਾਨੂੰਨਾ ਦਾ ਵਿਰੋਧ ਲਗਾਤਾਰ ਹੋ ਰਿਹਾ ਹੈ। ਓਧਰ ਕੋਰੋਨਾ ਵਧ ਰਿਹਾ ਹੈ। ਇਸੇ ਸਬੰਧ ਵਿੱਚ ਕਸਬਾ ਫਿਲੌਰ ਦੇ ਪਿੰਡ ਪੱਖੋਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਹਰਜੀਤ ਸਿੰਘ ਢੇਸੀ ਨੇ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਵਿੱਚ ਇਹ ਬਿੱਲ ਪਾਸ ਕਰਨਾ ਚਾਹੁੰਦੀ ਹੈ ਕਿਸਾਨਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਵਿੱਚ ਭੇਜਣ ਤੇ ਤੁਲੀ ਹੋਈ ਹੈ ਲੇਕਿਨ ਕਿਸਾਨ ਜਦੋਂ ਤਕ ਖੇਤੀ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤਕ ਉਹ ਘਰਾਂ ਨੂੰ ਨਹੀਂ ਪਰਤਣਗੇ ਉਨ੍ਹਾਂ ਦੀ ਕਿਸਾਨਾ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਕਣਕ ਵੇਚ ਕੇ ਮੁੜ ਤੋਂ ਦਿੱਲੀ ਵੱਲ ਨੂੰ ਕੂਚ ਕਰਨ ਅਤੇ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਫਿਰ ਤੋਂ ਆ ਕੇ ਆਪਣੀ ਆਵਾਜ਼ ਬੁਲੰਦ ਕਰਨ।