ਲੌਕਡਾਊਨ ਬਹਾਨੇ, ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ: ਕਿਸਾਨ - ਸੂਬਾ ਸਰਕਾਰ ਵਲੋਂ
ਬਰਨਾਲਾ: ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਪੰਜਾਬ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਚੱਲ ਰਹੇ ਸੰਘਰਸ਼ ਦਰਮਿਆਨ ਸੰਕੇਤਕ ਇਕੱਠ ਕਰਨ ਦੀ ਅਪੀਲ ਕੀਤੀ ਹੈ। ਰੇਲਵੇ ਸਟੇਸਨ ਤੇ ਚੱਲ ਰਹੇ ਕਿਸਾਨ ਵਿੱਚ ਬੈਠੇ ਕਿਸਾਨਾਂ ਨੇ ਸਰਕਾਰ ਦੀ ਇਸ ਅਪੀਲ ਨੂੰ ਖਾਰਜ਼ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਆੜ ਵਿੱਚ ਸਰਕਾਰਾਂ ਕਿਸਾਨਾਂ ਦਾ ਸੰਘਰਸ਼ ਖਤਮ ਕਰਵਾਉਣਾ ਚਾਹੁੰਦੀਆਂ ਹਨ। ਖੇਤੀ ਕਾਨੂੰਨ ਕੋਰੋਨਾ ਵਾਇਰਸ ਤੋਂ ਵੀ ਖਤਰਨਾਕ ਹਨ ਜਿੰਨਾ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਨਾਂ ਸਮਾਂ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।