ਪੰਜਾਬ

punjab

ETV Bharat / videos

1 ਦਸੰਬਰ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਅੱਗੇ ਗਰਜਣਗੇ ਸੂਬੇ ਦੇ ਬੇਰੁਜ਼ਗਾਰ

By

Published : Nov 30, 2020, 7:32 PM IST

ਬਰਨਾਲਾ: ਇੱਥੇ ਬੇਰੋਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿੱਚ ਸਥਿਤ ਮੋਤੀ ਮਹਿਲ ਦਾ ਇੱਕ ਦਸੰਬਰ ਨੂੰ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੋਣਾਂ ਮੌਕੇ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ, ਜੋ ਸਰਕਾਰ ਦੇ ਚਾਰ ਸਾਲ ਬੀਤ ਜਾਣ ਉੱਤੇ ਵੀ ਪੂਰਾ ਨਹੀਂ ਹੋਇਆ। ਬੇਰੁਜ਼ਗਾਰਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦੀ ਗੱਲ ਕੀਤੀ ਗਈ, ਇਸ ਉੱਪਰ ਵੀ ਸੂਬਾ ਸਰਕਾਰ ਖਰੀ ਨਹੀਂ ਉਤਰੀ। ਜਿਸ ਦੇ ਵਿਰੋਧ ਵਿੱਚ ਪਟਿਆਲਾ ਵਿਖੇ 39 ਦਿਨ ਪੰਜਾਬ ਸਰਕਾਰ ਦੇ ਖ਼ਿਲਾਫ਼ ਬੇਰੁਜ਼ਗਾਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਦੁਸਹਿਰੇ ਵਾਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਹਨ।

ABOUT THE AUTHOR

...view details