ਬੇਰੁਜ਼ਗਾਰ ਅਧਿਆਪਕ 26 ਜਨਵਰੀ ਨੂੰ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦਾ ਕਰਨਗੇ ਵਿਰੋਧ - sangrur protest
ਸੰਗਰੂਰ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਮੁੜ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਪੁਤਲਾ ਸਾੜਿਆ। ਇਸ ਮੌਕੇ ਉਨ੍ਹਾਂ ਨੇ ਆਪਣੀ ਮੰਗਾਂ ਨੂੰ ਮੁੱਖ ਰੱਖਦਿਆਂ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਤੇ ਉਨ੍ਹਾਂ ਨੂੰ ਗ਼ੈਰ-ਜ਼ਿੰਮੇਦਾਰ ਠਹਿਰਾਇਆ। ਇਸ ਬਾਰੇ ਬੇਰੁਜ਼ਗਾਰ ਅਧਿਆਪਕਾਂ ਨੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ, ਉਦੋਂ ਤੱਕ ਉਹ ਲਗਾਤਾਰ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਦੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਆਉਣ ਵਾਲੀ 26 ਜਨਵਰੀ ਨੂੰ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਜਿੱਥੇ ਵੀ ਝੰਡਾ ਲਹਿਰਾਉਣਗੇ ਜਾਣਗੇ, ਉੱਥੇ ਜਾ ਕੇ ਉਹ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦਾ ਵਿਰੋਧ ਕਰਨਗੇ। ਹੁਣ ਵੇਖਣਾ ਇਹ ਹੋਵੇਗਾ ਕਿ 26 ਜਨਵਰੀ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਬੇਰੁਜ਼ਗਾਰ ਅਧਿਆਪਕਾਂ ਦੀ ਮੰਗ ਸੁਣਦੇ ਹਨ ਜਾਂ ਨਹੀਂ, ਹੁਣ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?